ਉਸ ਸਮੇਂ ਦੀ ਗੱਲਬਾਤ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ, ਜਦੋਂ ਭਾਰਤ ਆਪਣੇ ਪਿੰਡੇ ‘ਤੇ ਦੂਜੀ ਵਾਰ ਧਰਮ ਦੇ ਨਾਂ ‘ਤੇ ਦੁੱਖਦਾਈ ਭਾਂਬੜ ਵਿੱਚ ਜਾ ਰਿਹਾ ਸੀ | ਗੱਲ 1984 ਦੇ ਦੰਗਿਆਂ ਦੀ ਹੈ ਉਸ ਸਮੇਂ ਕੁਝ ਅਜਿਹੇ ਭਲੇਮਾਣਸ ਲੋਕਾਂ ਨੂੰ ਮਿਲਣ ਦਾ “ ਸੁਭਾਗ ” ਮਿਲਿਆ ਜਿਨ੍ਹਾਂ ਨੇ ਭਾਰਤ ਪਾਕ ਵੰਡ ਨੂੰ ਆਪਣੇ ਪਿੰਡੇ ਤੇ ਹੰਢਾਇਆ ਸੀ | ਉਹਨਾਂ ਵਿਚੋਂ ਮੇਰੇ ਮਿੱਤਰ ਸ਼ਿਨ੍ਨ੍ਦਰ ਸਿੰਘ ਰਾਜੋ-ਮਾਜਰਾ ਤੇ ਦਾਨਾ ਬਡਬਰ ਨਾਲ ਅਕਸਰ ਗੱਲਬਾਤ ਹੁੰਦੀ ਰਹਿੰਦੀ ਸੀ | ਇੱਕ ਦਿਨ ਉਮਰ ਵਿੱਚ ਵਡੇਰੇ ਹੋਣ ਕਰਕੇ ਮੈਂ ਕਿਹਾ ਬਾਪੂ ਜੀ ਤੁਹਾਨੂੰ ਰਫਿਊਜੀ ਕਿਉਂ ਆਹੰਦੇ ਹਨ ? ਬਜ਼ੁਰਗ ਆਲਾ ਸਿੰਘ ਦਾ ਜਵਾਬ ਸੀ ਕਿ ਪੁੱਤਰ ਰਫਿਊਜੀ ਜੋ ਪਾਕਿਸਤਾਨੋਂ ਉੱਜੜ ਕੇ ਆਏ ਉਸਨੂੰ ਰਫਿਊਜੀ ਕਹਿੰਦੇ ਹਨ | ਫੇਰ ਮੈਂ ਕਿਹਾ ਤੁਸੀਂ ਉੱਜੜ ਕੇ ਕਿਉਂ ਆਏ ? ਉਹਨਾਂ ਮੈਨੂੰ ਮਾਤਾ ਕਰਤਾਰ ਕੌਰ ਤੋਂ ਪੁੱਛਣ ਲਈ ਕਿਹਾ, ਮਾਤਾ ਕਰਤਾਰ ਕੌਰ ਤੋਂ ਪੁੱਛਿਆ | ਉਹਨਾਂ ਜਵਾਬ ਦਿੱਤਾ “ ਪੁੱਤ ਮੈਨੂੰ ਜਿਆਦਾ ਹੋਸ਼ ਤਾਂ ਨਹੀਂ ਪਰ ਉਦੋਂ ਹਿੰਦੋਸਤਾਨ ਅਤੇ ਪਾਕਿਸਤਾਨ ਬਣਨ ਦੀਆਂ ਗੱਲਾਂ ਹੋ ਰਹੀਆਂ ਸਨ | ਲੜਾਈ ਦੇ ਬਿਗੁਲ ਵੱਜ ਚੁੱਕੇ ਸਨ | ਨਗਾਰੇ ਚੋਟ ਲੱਗ ਗਈ ਸੀ | ਸਾਨੂੰ ਸਾਰੇ ਬੱਚਿਆਂ ਨੂੰ ਜਿਸ ਗੱਡੀ ਵਿੱਚ ਬਿਠਾਇਆ ਸੀ ਉਸ ਦਾ ਪਤਾ ਨਹੀਂ ਸੀ ਕਿ ਕਿੱਥੇ ਜਾਂਦੀ ਹੈ | ਉਸ ਸਮੇਂ ਸਾਡੇ ਕੋਲ ਪੀਣ ਲਈ ਪਾਣੀ ਵੀ ਨਹੀਂ ਸੀ | ਉਦੋਂ ਤੇਰਾ ਬਾਪੂ ਛੋਟੀ ਗੜਵੀ ਲੈਕੇ ਗੱਡੀ ਦੇ ਥੱਲੇ ਦੀ ਲੰਘਿਆ ਤਾਂ...
ਤੁਸੀਂ ਨਜ਼ਮ ਵਿਚ ਸਹੀ ਕਿਹਾ | ਸ਼ਾਇਰ/ਕਵੀ ਕਦੇ ਨਹੀ ਮਰਦੇ-ਰੂਪ ਦਬੁਰਜੀ
ReplyDelete