ਦਪਿੰਦਰ ਵਿਰਕ ਦੀ ਕਵਿਤਾ February 16, 2012 ਮੈਨੂੰ ਤਾਰਿਆ ਵਿੱਚ ਦੇਖਣ ਦੀ ਲਾਲਸਾ ਸਾਇਦ ਹੁਣ ਅਧੂਰੀ ਰਹਿ ਜਾਵੇ ਕਿੳਕਿ ਹੁਣ ਇੰਨਾਂ ਬਰਸਾਤੀ ਬੱਦਲਾ ਨੇ ਨਹੀ ਹਟਣਾ ਮੀਹ ਵਰਾਓਣੋ…….. ਮੈਂ ਤਾ ਤੈਨੂੰ ਪਹਿਲਾ ਹੀ ਆਖਿਆ ਸੀ ਮੈਂ ਤਾਰਾ ਨਹੀ ਤੇਰਾ ਬਣਨਾ ਚਾਹੁੰਦਾ ਹਾਂ…. ਜੋ ਬੱਦਲਾ ਦੇ ਏਧਰ ਵੀ ਤੇ ਓਧਰ ਵੀ ਨਜ਼ਰ ਆਵੇ । ਦਪਿੰਦਰ ਵਿਰਕ Share Get link Facebook X Pinterest Email Other Apps Labels ਕਵਿਤਾਵਾਂ Share Get link Facebook X Pinterest Email Other Apps Comments
ਸਾਕਾ ਨੀਲਾ ਤਾਰਾ ਬਾਰੇ ਨਵੇਂ ਸਵਾਲ 'ਗਵਾਹ ਦੇ ਫ਼ਨਾਹ ਹੋਣ ਤੋਂ ਪਹਿਲਾਂ' September 04, 2015 ਜੂਨ 1984 ਦੇ ਸਾਕਾ ਨੀਲਾ ਤਾਰਾ ਓਪਰੇਸ਼ਨ ਬਾਬਤ ਸਿਰਫ਼ ਸੁਣਿਆਂ ਜਾਂ ਪੜ੍ਹਿਆ ਹੀ ਹੈ।ਇੰਦਰਾ ਗਾਂਧੀ ਦੀ ਮੌਤ ਪਿੱਛੋਂ ਪੰਜਾਬ ਵਿੱਚ ਚੱਲੀ ਕਾਲੀ ਹਨ੍ਹੇਰੀ ਨੇ 25,000 ਤੋਂ ਵੱਧ ਬੰਦਿਆਂ ਨੂੰ ਨਿਗਲ ਲਿਆ ਪੁਲੀਸ, ਸਰਕਾਰ ਅਤੇ ਧਾਰਮਿਕ ਜਨੂੰਨੀਆਂ ਦੇ ਜੋ ਵੀ ਹੱਥੇ ਚੜ੍ਹਿਆ ਉਹ ਜਾਂ ਤਾਂ ਕਿਸੇ ਖੇਤ ਦੀ ਪਹੀ 'ਚ ਮਿਲਿਆ ਜਾਂ ਕਣਕਾਂ ਦੀਆਂ ਵੱਟਾਂ 'ਤੇ ਜਾਂ ਫ਼ਿਰ ਹਰੀਕੇ ਪੱਤਣ ਦੀਆਂ ਮੱਛੀਆਂ ਦੀ ਖੁਰਾਕ ਬਣ ਗਿਆ। ਪਰ ਕੁਝ ਉਹ ਵੀ ਸਨ ਜਿਨ੍ਹਾਂ ਦਾ ਬਚਪਨ ਉਨ੍ਹਾਂ ਦਿਨਾਂ ਦੀ ਭੇਟ ਚੜ੍ਹ ਗਿਆ ਜਿਨ੍ਹਾਂ ਦੇ ਖੇਡਣ ਦੇ ਦਿਨ ਸਹਿਮ ਦੇ ਸਾਏ ਹੇਠਾਂ ਛਿਪਦੇ ਰਹੇ। ਜਿਨ੍ਹਾਂ ਦੇ ਯਾਦ ਕਰਨ ਲਈ ਸਿਰਫ਼ ਕਰਫ਼ਿਊ ਜਾਂ ਆਏ ਦਿਨ ਹੁੰਦੇ ਪੁਲੀਸ ਮੁਕਾਬਲਿਆਂ ਦੀਆਂ ਗੱਲਾਂ ਹੀ ਬਚੀਆਂ ਹਨ। ਉਨ੍ਹਾਂ ਦਿਨਾਂ ਦੀ ਜਦ ਕੋਈ ਗੱਲ ਛੇੜਦਾ ਹੈ ਤਾਂ ਨੀਝ ਲਾ ਕੇ ਸੁਣੀ ਜਾਂਦੀ ਹੈ। ਉਨ੍ਹਾਂ ਦਿਨ੍ਹਾਂ ਦੀਆਂ ਹੋਰ ਕਈ ਨਵੀਆਂ ਗੱਲਾਂ ਅਤੇ ਨਵੀਆਂ ਕਹਾਣੀਆਂ ਕਹਿੰਦਾ ਨਾਵਲ ਅਮਨਦੀਪ ਸੰਧੂ ਨੇ ਅੰਗਰੇਜੀ ਵਿੱਚ ਲਿਖਿਆ ਹੈ। ਨਾਵਲ ਦਾ ਨਾਮ "ਰੋਲ ਆਫ਼ ਆਨਰ" ਹੈ। ਨਾਵਲ ਸਾਕਾ ਨੀਲਾ ਤਾਰਾ ਦੀ ਕਹਾਣੀ ਕਹਿੰਦਾ ਅਤੇ ਉਸ ਦੌਰ ਵਿੱਚ ਸੜਕਾਂ, ਗਲੀਆਂ ਅਤੇ ਘਰਾਂ ਤੋਂ ਦੂਰ ਇੱਕ ਮਿਲਟਰੀ ਸਕੂਲ ਵਿੱਚ ਪੜ੍ਹਦੇ ਪਾੜ੍ਹਿਆਂ ਅਤੇ ਉਨ੍ਹਾਂ ਦੇ ਮਨਾਂ ਉੱਤੇ ਹੋ ਰਹੀ ਤਬਦੀਲੀ ਨੂੰ ਬਿਆਨ ਕਰਦਾ ਹੈ। ਇਸ ਨਾਵਲ ਦਾ ਦਸਤਾਵੇਜ਼ੀ ਫ਼ਿਲਮਸਾਜ਼ ਅਤੇ ਪੱਤਰਕਾਰ ਦਲਜੀਤ ਅਮੀ ਨੇ ਪੰਜਾਬੀ ਵਿੱਚ... Read more
ਗੱਲ 1984 ਦੇ ਦੰਗਿਆਂ ਦੀ October 05, 2015 ਉਸ ਸਮੇਂ ਦੀ ਗੱਲਬਾਤ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ, ਜਦੋਂ ਭਾਰਤ ਆਪਣੇ ਪਿੰਡੇ ‘ਤੇ ਦੂਜੀ ਵਾਰ ਧਰਮ ਦੇ ਨਾਂ ‘ਤੇ ਦੁੱਖਦਾਈ ਭਾਂਬੜ ਵਿੱਚ ਜਾ ਰਿਹਾ ਸੀ | ਗੱਲ 1984 ਦੇ ਦੰਗਿਆਂ ਦੀ ਹੈ ਉਸ ਸਮੇਂ ਕੁਝ ਅਜਿਹੇ ਭਲੇਮਾਣਸ ਲੋਕਾਂ ਨੂੰ ਮਿਲਣ ਦਾ “ ਸੁਭਾਗ ” ਮਿਲਿਆ ਜਿਨ੍ਹਾਂ ਨੇ ਭਾਰਤ ਪਾਕ ਵੰਡ ਨੂੰ ਆਪਣੇ ਪਿੰਡੇ ਤੇ ਹੰਢਾਇਆ ਸੀ | ਉਹਨਾਂ ਵਿਚੋਂ ਮੇਰੇ ਮਿੱਤਰ ਸ਼ਿਨ੍ਨ੍ਦਰ ਸਿੰਘ ਰਾਜੋ-ਮਾਜਰਾ ਤੇ ਦਾਨਾ ਬਡਬਰ ਨਾਲ ਅਕਸਰ ਗੱਲਬਾਤ ਹੁੰਦੀ ਰਹਿੰਦੀ ਸੀ | ਇੱਕ ਦਿਨ ਉਮਰ ਵਿੱਚ ਵਡੇਰੇ ਹੋਣ ਕਰਕੇ ਮੈਂ ਕਿਹਾ ਬਾਪੂ ਜੀ ਤੁਹਾਨੂੰ ਰਫਿਊਜੀ ਕਿਉਂ ਆਹੰਦੇ ਹਨ ? ਬਜ਼ੁਰਗ ਆਲਾ ਸਿੰਘ ਦਾ ਜਵਾਬ ਸੀ ਕਿ ਪੁੱਤਰ ਰਫਿਊਜੀ ਜੋ ਪਾਕਿਸਤਾਨੋਂ ਉੱਜੜ ਕੇ ਆਏ ਉਸਨੂੰ ਰਫਿਊਜੀ ਕਹਿੰਦੇ ਹਨ | ਫੇਰ ਮੈਂ ਕਿਹਾ ਤੁਸੀਂ ਉੱਜੜ ਕੇ ਕਿਉਂ ਆਏ ? ਉਹਨਾਂ ਮੈਨੂੰ ਮਾਤਾ ਕਰਤਾਰ ਕੌਰ ਤੋਂ ਪੁੱਛਣ ਲਈ ਕਿਹਾ, ਮਾਤਾ ਕਰਤਾਰ ਕੌਰ ਤੋਂ ਪੁੱਛਿਆ | ਉਹਨਾਂ ਜਵਾਬ ਦਿੱਤਾ “ ਪੁੱਤ ਮੈਨੂੰ ਜਿਆਦਾ ਹੋਸ਼ ਤਾਂ ਨਹੀਂ ਪਰ ਉਦੋਂ ਹਿੰਦੋਸਤਾਨ ਅਤੇ ਪਾਕਿਸਤਾਨ ਬਣਨ ਦੀਆਂ ਗੱਲਾਂ ਹੋ ਰਹੀਆਂ ਸਨ | ਲੜਾਈ ਦੇ ਬਿਗੁਲ ਵੱਜ ਚੁੱਕੇ ਸਨ | ਨਗਾਰੇ ਚੋਟ ਲੱਗ ਗਈ ਸੀ | ਸਾਨੂੰ ਸਾਰੇ ਬੱਚਿਆਂ ਨੂੰ ਜਿਸ ਗੱਡੀ ਵਿੱਚ ਬਿਠਾਇਆ ਸੀ ਉਸ ਦਾ ਪਤਾ ਨਹੀਂ ਸੀ ਕਿ ਕਿੱਥੇ ਜਾਂਦੀ ਹੈ | ਉਸ ਸਮੇਂ ਸਾਡੇ ਕੋਲ ਪੀਣ ਲਈ ਪਾਣੀ ਵੀ ਨਹੀਂ ਸੀ | ਉਦੋਂ ਤੇਰਾ ਬਾਪੂ ਛੋਟੀ ਗੜਵੀ ਲੈਕੇ ਗੱਡੀ ਦੇ ਥੱਲੇ ਦੀ ਲੰਘਿਆ ਤਾਂ... Read more
ਅੱਵਲ ਅੱਲਾ ਨੂਰ ਉਪਾਇਆ November 08, 2017 ਅੱਵਲ ਅੱਲਾ ਨੂਰ ਉਪਾਇਆ, ਕੁਦਰਤ ਕੇ ਸਭ ਬੰਦੇ। ਏਕ ਨੂਰ ਤੇ ਸਭ ਜਗੁ ਉਪਜਿਆ ਕੌਣ ਭਲੇ ਕੋ ਮੰਦੇ॥ ਗੁਰਬਾਣੀ ਦੀਆਂ ਇਹ ਸਤਰਾਂ ਸਭ ਨੇ ਸੁਣੀਆਂ ਹੋਣਗੀਆਂ ਇਨ੍ਹਾਂ ਉੱਤੇ ਅਮਲ ਦੀ ਗੱਲ ਹਰ ਸਿੱਖ ਜੋ ਕਿ ਪੰਜਾਬੀ ਵੀ ਹੈ, ਅਕਸਰ ਕਰਦਾ ਸੁਣਾਈ ਦਿੰਦਾ ਹੈ।ਇਨ੍ਹਾਂ ਦਾ ਅਰਥ ਵੀ ਸਭ ਨੂੰ ਪਤਾ ਹੀ ਹੈ।ਗੁਰੂਦੁਆਰਿਆਂ ਦੇ ਸਪੀਕਰਾਂ ਵਿੱਚੋਂ ਸੁਣਦੇ ਇਹ ਸ਼ਬਦ ਕਿਸੇ ਵੀ ਪੰਜਾਬੀ ਲਈ ਸੁਹਾਵਣੇ ਅਤੇ ਰੱਬੀ ਫ਼ਰਮਾਨ ਵਰਗੇ ਲਗਦੇ ਹਨ।ਪਰ ਪੰਜਾਬ ਵਿੱਚ ਉਹ ਪੰਜਾਬੀ ਵੀ ਵਸਦੇ ਹਨ ਜਿੰਨ੍ਹਾਂ ਨੂੰ ਹੁਣ ਇਸ ਦੇ ਮਤਲਬ ਸਮਝ ਆਉਣੇ ਸ਼ੁਰੂ ਹੋ ਗਏ ਹਨ ਅਤੇ ਜਿੰਨ੍ਹਾਂ ਨੂੰ ਹੁਣ ਇਨ੍ਹਾਂ ਸ਼ਬਦਾਂ ਦੇ ਅਰਥ ਦੋਬਾਰਾ ਕਰਨੇ ਪੈ ਰਹੇ ਹਨ।ਉਹ ਪੰਜਾਬੀ ਹਨ ਪੰਜਾਬ ਦੇ ਦਲਿਤ, ਜਿੰਨ੍ਹਾ ਲਈ ਇਹ ਸ਼ਬਦ ਉਸ ਕਵਿਤਾ ਵਰਗੇ ਹਨ ਜੋ ਕਵੀ ਨੂੰ ਤਾਂ ਮਹਾਨ ਬਣਾ ਦਿੰਦੀ ਹੈ ਪਰ ਜਿਸ ਬਾਰੇ ਲਿਖੀ ਜਾਂਦੀ ਹੈ ਉਸ ਦੀ ਹਾਲਤ ਜਿਉਂ ਦੀ ਤਿਉਂ ਰਹਿੰਦੀ ਹੈ। ਪੰਜਾਬ ਵਿੱਚ ਗੁਰੂਦੁਆਰਿਆਂ ਦਾ ਪਿੰਡਾਂ ਵਿੱਚ ਇੱਕ ਤੋਂ ਚਾਰ ਦੀ ਗਿਣਤੀ ਤੱਕ ਪਹੁੰਚਣਾ ਅੱਜ ਦੀ ਗੱਲ ਨਹੀਂ ਹੈ। ਮੇਰੀ ਉਮਰ ਦੇ ਤਿੰਨ ਦਹਾਕੇ ਪੂਰੇ ਹੋ ਗਏ ਹਨ। ਬਚਪਨ ਤੋਂ ਪਿੰਡ ਵਿੱਚ ਵੇਖਦਾ ਆਇਆ ਹਾਂ ਕਿ ਪਿੰਡ ਵਿੱਚ ਦੋ ਆਹਮੋ-ਸਾਹਮਣੇ ਅਤੇ ਦੋ ਵੱਖ-ਵੱਖ ਥਾਵਾਂ ਉੱਤੇ ਗੁਰੂਦੁਆਰੇ ਬਣੇ ਹੋਏ ਹਨ।ਪੰਜਾਬ ਵਿੱਚ ਅਕਸਰ ਆਖਿਆ ਜਾਂਦਾ ਹੈ ਕਿ ਇਹ ਗੁਰਾਂ ਦੇ ਨਾਮ ਉੱਤੇ ਵਸਦਾ ਹੈ ਪਰ ਸੱਚਾਈ ਕੀ ਹੈ ਇਸ ਤੋਂ ਪਾਸਾ ਹੀ ਵੱਟਿਆ ਜਾਂਦਾ ਰਿਹਾ ਹੈ। ਗੋਲਕਾਂ ਦੀ ਲੜ... Read more
Comments
Post a Comment