ਜਤਿੰਦਰ ਮੌਹਰ, ਲੇਖਕ ਅਤੇ ਫ਼ਿਲਮਸਾਜ਼        1857 ਦੇ ਗ਼ਦਰ  ਵੇਲੇ ਅੰਗਰੇਜ਼ੀ-ਫ਼ੌਜ ਵਿੱਚ ਸ਼ਾਮਲ ਪੂਰਬੀ ਭਾਰਤ ਦੇ ਫ਼ੌਜੀਆਂ ਨੇ ਲਾਹੌਰ ਦੀ ਮੀਆਂ-ਮਾਰ  ਛਾਉਣੀ ਵਿੱਚ ਬਗਾਵਤ ਕਰ ਦਿੱਤੀ ਸੀ। ਰਾਵੀ ਦੇ ਦੂਜੇ ਪਾਰ ਤੋਂ ਇਹਨਾਂ ਬਾਗੀਆਂ ਨੂੰ  ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਅਜਨਾਲੇ ਨੇੜੇ ਮਾਰ ਕੇ ਖੂਹ ਵਿੱਚ ਦੱਬ ਦਿੱਤਾ ਗਿਆ।  ਕੁਝ ਇਤਿਹਾਸਕਾਰ ਇਹਨਾਂ ਬਾਗੀਆਂ ਨੂੰ ਸ਼ਹੀਦ ਦੀ ਥਾਂ ਗ਼ੱਦਾਰ ਐਲਾਨ ਰਹੇ ਹਨ ਕਿਉਂਕਿ ਇਹ  ਅੰਗਰੇਜ਼ਾਂ ਵਲੋਂ ਸਿੱਖਾਂ ਵਿਰੁਧ ਲੜੇ ਸਨ। ਇਹ ਇਤਿਹਾਸਕਾਰ ਸਤਵੰਜਾ ਦੇ ਗ਼ਦਰ ਨੂੰ ਅਜ਼ਾਦੀ  ਦੀ ਜੰਗ ਨਹੀਂ ਮੰਨਦੇ। ਗ਼ਦਰ ਦੇ ਪੱਖ ਅਤੇ ਵਿਰੋਧ ਵਿੱਚ ਦੋਹੇ ਧਿਰਾਂ ਦੇ ਆਪੋ-ਆਪਣੇ ਤਰਕ  ਹਨ।   ਦਾਅਵਿਆਂ ਅਤੇ ਬੇਦਾਵਿਆਂ ਦੇ ਮਾਹੌਲ ਵਿੱਚ ਵਾਰਸਾਂ ਦੀ ਪਾਲਾਬੰਦੀ ਹੋ ਰਹੀ ਹੈ। ਇਸ  ਮਾਮਲੇ ਨੂੰ ਸਮਝਣ ਲਈ ਉਨ੍ਹਾਂ ਸਮਿਆਂ ਦਾ ਸਮਕਾਲੀ ਇਤਿਹਾਸ ਵਾਚਣਾ ਜ਼ਰੂਰੀ ਹੈ। ਮੁਗਲ  ਸਾਮਰਾਜ ਦੇ ਕਮਜ਼ੋਰ ਹੋਣ ਨਾਲ ਮੁਕਾਮੀ ਬਗਾਵਤਾਂ ਭਾਰੂ ਹੋ ਰਹੀਆਂ ਸਨ। ਨਵੇ ਰਾਜ ਬਣ ਰਹੇ  ਸਨ। ਪੰਜਾਬ ਵਿੱਚ ਸਦੀ ਦਾ ਸੰਤਾਪ ਝੱਲਣ ਤੋਂ ਬਾਅਦ ਸਿੱਖਾਂ ਨੇ ਮਿਸਲਾਂ ਦੇ ਰੂਪ ਵਿੱਚ  ਜਗੀਰਾਂ ਕਾਇਮ ਕਰ ਲਈਆਂ ਸਨ। ਮਹਾਰਾਜਾ ਰਣਜੀਤ ਸਿੰਘ ਨੇ ਇਨ੍ਹਾਂ ਜਗੀਰਾਂ ਨੂੰ ਆਪਣੇ  ਅਖਤਿਆਰ ਹੇਠ ਲਿਆਂਦਾ। ਉਸ ਤੋਂ ਬਾਅਦ ਦੂਜੇ  ਖਿੱਤਿਆਂ ਨੂੰ ਕਬਜ਼ੇ ਹੇਠ ਲੈਣ ਦਾ ਦੌਰ ਚੱਲ  ਪਿਆ। ਦੇਸੀ-ਵਿਦੇਸ਼ੀ ਹਮਲਾਵਰਾਂ ਦਾ ਸੇਕ ਝੱਲਣ ਵਾਲੇ ਖੁਦ ਹਮਲਾਵਰ ਬਣ ਰਹੇ ਸਨ।  ਉੱਤਰ-ਪੱਛਮੀ ਸਰਹੱ...