ਜੂਨ 1984 ਦੇ ਸਾਕਾ ਨੀਲਾ ਤਾਰਾ ਓਪਰੇਸ਼ਨ ਬਾਬਤ ਸਿਰਫ਼ ਸੁਣਿਆਂ ਜਾਂ ਪੜ੍ਹਿਆ ਹੀ ਹੈ।ਇੰਦਰਾ  ਗਾਂਧੀ ਦੀ ਮੌਤ ਪਿੱਛੋਂ ਪੰਜਾਬ ਵਿੱਚ ਚੱਲੀ ਕਾਲੀ ਹਨ੍ਹੇਰੀ ਨੇ 25,000 ਤੋਂ ਵੱਧ  ਬੰਦਿਆਂ ਨੂੰ ਨਿਗਲ ਲਿਆ ਪੁਲੀਸ, ਸਰਕਾਰ ਅਤੇ ਧਾਰਮਿਕ ਜਨੂੰਨੀਆਂ ਦੇ ਜੋ ਵੀ ਹੱਥੇ  ਚੜ੍ਹਿਆ ਉਹ ਜਾਂ ਤਾਂ ਕਿਸੇ ਖੇਤ ਦੀ ਪਹੀ 'ਚ ਮਿਲਿਆ ਜਾਂ ਕਣਕਾਂ ਦੀਆਂ ਵੱਟਾਂ 'ਤੇ ਜਾਂ  ਫ਼ਿਰ ਹਰੀਕੇ ਪੱਤਣ ਦੀਆਂ ਮੱਛੀਆਂ ਦੀ ਖੁਰਾਕ ਬਣ ਗਿਆ। ਪਰ ਕੁਝ ਉਹ ਵੀ ਸਨ ਜਿਨ੍ਹਾਂ ਦਾ  ਬਚਪਨ ਉਨ੍ਹਾਂ ਦਿਨਾਂ ਦੀ ਭੇਟ ਚੜ੍ਹ ਗਿਆ ਜਿਨ੍ਹਾਂ ਦੇ ਖੇਡਣ ਦੇ ਦਿਨ ਸਹਿਮ ਦੇ ਸਾਏ  ਹੇਠਾਂ ਛਿਪਦੇ ਰਹੇ। ਜਿਨ੍ਹਾਂ ਦੇ ਯਾਦ ਕਰਨ ਲਈ ਸਿਰਫ਼ ਕਰਫ਼ਿਊ ਜਾਂ ਆਏ ਦਿਨ ਹੁੰਦੇ ਪੁਲੀਸ  ਮੁਕਾਬਲਿਆਂ ਦੀਆਂ ਗੱਲਾਂ ਹੀ ਬਚੀਆਂ ਹਨ। ਉਨ੍ਹਾਂ ਦਿਨਾਂ ਦੀ ਜਦ ਕੋਈ ਗੱਲ ਛੇੜਦਾ ਹੈ  ਤਾਂ ਨੀਝ ਲਾ ਕੇ ਸੁਣੀ ਜਾਂਦੀ ਹੈ। ਉਨ੍ਹਾਂ ਦਿਨ੍ਹਾਂ ਦੀਆਂ ਹੋਰ ਕਈ ਨਵੀਆਂ ਗੱਲਾਂ ਅਤੇ  ਨਵੀਆਂ ਕਹਾਣੀਆਂ  ਕਹਿੰਦਾ ਨਾਵਲ ਅਮਨਦੀਪ ਸੰਧੂ ਨੇ ਅੰਗਰੇਜੀ ਵਿੱਚ ਲਿਖਿਆ ਹੈ। ਨਾਵਲ ਦਾ  ਨਾਮ "ਰੋਲ ਆਫ਼ ਆਨਰ" ਹੈ। ਨਾਵਲ ਸਾਕਾ ਨੀਲਾ ਤਾਰਾ ਦੀ ਕਹਾਣੀ ਕਹਿੰਦਾ ਅਤੇ ਉਸ ਦੌਰ  ਵਿੱਚ ਸੜਕਾਂ, ਗਲੀਆਂ ਅਤੇ ਘਰਾਂ ਤੋਂ ਦੂਰ ਇੱਕ ਮਿਲਟਰੀ ਸਕੂਲ ਵਿੱਚ ਪੜ੍ਹਦੇ ਪਾੜ੍ਹਿਆਂ  ਅਤੇ ਉਨ੍ਹਾਂ ਦੇ ਮਨਾਂ ਉੱਤੇ ਹੋ ਰਹੀ ਤਬਦੀਲੀ ਨੂੰ ਬਿਆਨ ਕਰਦਾ ਹੈ। ਇਸ ਨਾਵਲ ਦਾ  ਦਸਤਾਵੇਜ਼ੀ ਫ਼ਿਲਮਸਾਜ਼ ਅਤੇ ਪੱਤਰਕਾਰ ਦਲਜੀਤ ਅਮੀ ਨੇ ਪੰਜਾਬੀ ਵਿੱਚ...