ਚਲਾਕ ਲੂੰਬੜੀ ਦੀ ਅੰਗੂਰ ਖੱਟਿਆਂ ਵਾਲੀ ਕਹਾਣੀ ਸਭ ਨੇ ਬਚਪਨ ਚ ਪੜ੍ਹੀ ਸੁਣੀ ਹੈ, ਚਮਕੀਲੇ ਦਾ "ਹੱਥ ਨਾ ਪਹੁੰਚੇ ਥੂਹ ਕੌੜੀ" ਵਾਲੇ ਫਿਕਰੇ ਵਾਲਾ ਗੀਤ ਵੀ ਕਿਸੇ ਟਾਵੇਂ ਨੇ ਹੀ ਨਹੀਂ ਸੁਣਿਆਂ ਹੋਣਾ | ਇਹ ਕਹਾਣੀ/ਲੇਖ ਜੋ ਮੈਂ ਲਿਖ ਰਿਹਾ ਹਾਂ ਨਾ ਤਾਂ ਲੂੰਬੜੀ ਨਾਲ ਸੰਬੰਧਿਤ ਹੈ ਤੇ ਨਾ ਹੀ ਚਮਕੀਲੇ ਨਾਲ | ਇਸਦਾ ਸੰਬੰਧ ਹੈ ਮੀਡੀਆ ਦੀ ਸਪੇਸ 'ਤੇ ਅਧਿਕਾਰ ਜਤਾਉਣ ਲਈ ਲਗਾਏ ਜਾਂਦੇ ਜੁਗਾੜਾਂ ਨਾਲ | ਪਰ ਤੁਸੀਂ ਦੇਖੋਗੇ ਇਸ ਲਿਖਤ ਵਿਚਲਾ ਪਾਤਰ ਕਦੇ ਲੂੰਬੜੀ ਵਰਗਾ ਲੱਗੂ, ਕਦੇ ਚਮਕੀਲੇ ਦੇ ਅਸ਼ਲੀਲ ਗੀਤਾਂ ਵਰਗੇ ਕੋਹਜ ਨਾਲ ਭਰਿਆ ਹੋਇਆ | ਕਹਾਣੀ ਕੁਝ ਇਉਂ ਸ਼ੁਰੂ ਹੁੰਦੀ ਹੈ ਕਿ ਇੱਕ ਸ਼ਾਤਰ (ਹੈ ਨਹੀਂ ਪਰ ਉਸਨੂੰ ਸ਼ਾਤਰ ਹੋਣ ਦਾ ਫੋਬੀਆ ਹੈ) ਇਨਸਾਨ ਪਿਛਲੀਆਂ ਚੋਣਾਂ ਦੇ ਮੌਕੇ (ਥੋੜ੍ਹਾ ਜਿਹਾ ਪਹਿਲਾਂ) ਇੱਕ ਆਨ-ਲਾਈਨ ਸਾਈਟ ਤਿਆਰ ਕਰਦਾ ਹੈ ਤੇ ਇੱਕ ਸ਼ਹਿਰ ਵਿੱਚ ਬਹੁਤ ਹੀ ਸੋਹਣਾ ਸਜਿਆ-ਧਜਿਆ ਦਫਤਰ ਖੋਹਲਦਾ ਹੈ | ਜਿਸਦਾ ਉਦਘਾਟਨ ਉਸ ਸ਼ਹਿਰ ਦਾ ਵਿਧਾਇਕ ਕਰਦਾ ਹੈ | ਇਹ ਇਸ ਲਈ ਕਿਉਂਕਿ ਇਹ ਸ਼ਖਸ਼ ਕਾਲਜ਼ ਪੜ੍ਹਨ ਵੇਲੇ ਐਸ.ਓ.ਆਈ. ਦਾ ਕਾਲਜ਼ ਦਾ ਪ੍ਰਧਾਨ ਰਿਹਾ ਹੁੰਦਾ ਹੈ | ਜਿਵੇਂ ਕਿ ਅਕਸਰ ਕਾਲਜਾਂ ਦੇ ਵਿਦਿਆਰਥੀਆਂ ਨਾਲ ਹੁੰਦਾ ਹੈ, ਉਹ ਵੀ ਬਹੁਤੇ ਮੌਕਿਆਂ 'ਤੇ ਤਦ ਜਦ ਉਹਨਾਂ ਦੀ ਪਿੱਠ ਪਿੱਛੇ ਕੋਈ ਲੋਕ-ਪੱਖੀ ਵਿਦਿਆਰਥੀ ਜਥੇਬੰਦੀ ਦੀ ਥਾਵੇਂ ਐਸ.ਓ.ਆਈ. ਵਰਗਾ ਕਮਜ਼ੋਰ ਸੰਗਠਨ ਹੋਵੇ, ਕਿਸੇ ਸੰਘਰਸ਼ ਚ ਇਸ ਪ੍ਰਧਾਨ ਦੀ ...